
ਅਮਰੀਕਾ (ਐਨ .ਆਰ .ਆਈ ): ਕੋਰੋਨਾ ਮਹਾਮਾਰੀ ਕਾਰਣ ਲੋਕਾਂ ਦਾ ਹੋਰਨਾਂ ਦੇਸ਼ਾਂ ਵਿੱਚ ਆਉਣਾ-ਜਾਣਾ ਬੰਦ ਸੀ ਪਰ ਜਦ ਤੋਂ ਸਭ ਕੁਝ ਆਮ ਵਰਗਾ ਹੋਣਾ ਸ਼ੁਰੂ ਹੋਇਆ ਹੈ, ਤਦ ਤੋਂ ਲੋਕ ਹੋਰਨਾਂ ਦੇਸ਼ਾਂ ਵਿੱਚ ਜਾਣ ਦੀਆਂ ਯੋਜਨਾਵਾਂ ਉਲੀਕ ਰਹੇ ਹਨ। ਇਸ ਲਈ ਵੀਜ਼ਾ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਰਹਿਣ ਦੇ ਦੋਸ਼ ਵਿਚ ਸੰਘੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਕੁੱਲ 15 ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ 11 ਭਾਰਤੀ ਹਨ। ਇਮੀਗ੍ਰੇਸ਼ਨ ਅਤੇ ਕਸਟਮ ਅਧਿਕਾਰੀਆਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਸਟਨ, ਵਾਸ਼ਿੰਗਟਨ, ਹਿਊਸਟਨ ਅਤੇ ਕਈ ਹੋਰ ਸ਼ਹਿਰਾਂ ਤੋਂ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਲੀਬੀਆ ਤੋਂ ਦੋ, ਇਕ ਸੇਨੇਗਲ ਅਤੇ ਇਕ ਬੰਗਲਾਦੇਸ਼ ਤੋਂ ਹੈ।