ਅਮਰੀਕਾ ‘ਚ ਚੱਲੀਆਂ ਤਾਬੜਤੋੜ ਗੋਲੀਆਂ, ਕਈ ਲੋਕਾਂ ਦੀ ਮੌਤ

by jaskamal

ਨਿਊਜ਼ ਡੈਸਕ (ਸਿਮਰਨ) : ਪੰਜਾਬ 'ਚ ਜਿਥੇ ਲਾਅ ਆਰਡਰ ਦੀ ਸਥਿਤ ਵਿਗੜੀ ਹੋਈ ਹੈ ਓਥੇ ਹੀ ਹੁਣ ਵਿਦੇਸ਼ਾਂ ਦੇ ਵਿਚ ਵੀ ਗੋਲੀਆਂ ਚੱਲਣ ਦੇ ਮਾਮਲੇ ਸਾਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਉੱਤਰੀ ਪੂਰਬੀ ਵਾਸ਼ਿੰਗਟਨ ਤੋਂ ਸਾਮਣੇ ਆਇਆ ਹੈ ਜਿਥੇ ਕਿ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਇਲਾਕੇ ਦੇ ਵਿਚ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਕਿ ਕਿ ਕਈ ਲੋਕਾਂ ਦੀ ਮੌਤ ਹੋਈ ਹੈ ਅਤੇ ਕਈ ਗੰਭੀਰ ਜ਼ਖਮੀ ਹੋਏ ਹਨ।

ਦੱਸ ਦਈਏ ਕਿ ਗੋਲੀਆਂ ਦੀਆਂ ਅਵਾਜ਼ਾਂ ਦੇ ਨਾਲ ਪੂਰੇ ਇਲਾਕੇ ਦੇ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਅਤੇ ਲੋਕਾਂ ਦੇ ਵੱਲੋਂ ਤੁਰੰਤ ਇਸਦੀ ਜਾਣਕਾਰੀ ਮੈਟਰੋਪੋਲੀਟਨ ਪੁਲਿਸ ਨੂੰ ਦਿੱਤੀ ਗਈ।

ਓਧਰ ਦੇਰ ਰਾਤ ਹੀ ਘਟਨਾ ਵਾਲੀ ਥਾਂ 'ਤੇ ਪੁਲਿਸ ਪਹੁੰਚ ਗਈ ਤੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਜੋ ਲੋਕ ਇਸ ਫਾਇਰਿੰਗ ਦੇ ਵਿਚ ਮਾਰੇ ਗਏ ਹਨ ਉਨ੍ਹਾਂ ਦੀ ਹਜੇ ਫਿਲਹਾਲ ਕੋਈ ਪਛਾਣ ਨਹੀਂ ਹੋ ਸਕੀ ਪਰ ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਭੇਜਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਲਾਕੇ 'ਚ ਲੱਗੇ ਸੀ.ਸੀ.ਟੀ.ਸੀ ਵੀ ਕੈਮਰਿਆਂ ਨੂੰ ਵੀ ਖੁੰਗਾਲਣ ਦੀ ਕੋਸ਼ਿਸ਼ ਕਰ ਰਹੇ ਹਨ ਤਾ ਜੋ ਅਣਪਛਾਤੇ ਨੌਜਵਾਨਾਂ ਦੀ ਪਛਾਣ ਹੋ ਸਕੇ।