
ਇਲੀਨੋਇਸ (ਅਮਰੀਕਾ) (ਸਰਬ)— ਅਮਰੀਕਾ ਦੇ ਉੱਤਰੀ ਇਲੀਨੋਇਸ 'ਚ ਚਾਕੂ ਨਾਲ ਹਮਲੇ ਦੀ ਘਟਨਾ ਨੇ ਲੋਕਾਂ 'ਚ ਦਹਿਸ਼ਤ ਫੈਲਾ ਦਿੱਤੀ ਹੈ। ਇਸ ਭਿਆਨਕ ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ।
ਰੌਕਫੋਰਡ ਪੁਲਿਸ ਨੇ ਕਿਹਾ ਕਿ 22 ਸਾਲਾ ਸ਼ੱਕੀ ਪੁਲਿਸ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਰੈੱਡ ਨੇ ਪੱਤਰਕਾਰਾਂ ਨੂੰ ਕਿਹਾ, “ਮੇਰੇ ਵਿਚਾਰ ਇਸ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਹਨ। ਅਧਿਕਾਰੀ ਮੁਤਾਬਕ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਚੌਥੇ ਦੀ ਹਸਪਤਾਲ 'ਚ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ 'ਚ 15 ਸਾਲਾ ਲੜਕੀ, 63 ਸਾਲਾ ਔਰਤ, 49 ਸਾਲਾ ਵਿਅਕਤੀ ਅਤੇ 22 ਸਾਲਾ ਨੌਜਵਾਨ ਸ਼ਾਮਲ ਹਨ। ਚਾਰਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।