ਅੰਮ੍ਰਿਤਸਰ ਦੇ ਹਸਪਤਾਲ ‘ਚ ਲੱਗੀ ਅੱਗ ਬਾਰੇ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

by jaskamal

ਨਿਊਜ਼ ਡੈਸਕ: ਪੰਜਾਬ ਦੇ ਅੰਮ੍ਰਿਤਸਰ ਮੈਡੀਕਲ ਕਾਲਜ ਕੈਂਪਸ ਵਿੱਚ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਸ਼ਨੀਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਐਕਸ-ਰੇ ਯੂਨਿਟ ਦੇ ਪਿਛਲੇ ਪਾਸੇ ਰੱਖੇ ਦੋ ਟਰਾਂਸਫਾਰਮਰਾਂ 'ਚ ਧਮਾਕੇ ਤੋਂ ਬਾਅਦ ਤੇਜ਼ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਅੱਗ ਲੱਗਣ ਕਾਰਕੇ ਚਾਰੇ ਪਾਸੇ ਧੂੰਆਂ ਫੈਲ ਗਿਆ। ਹਸਪਤਾਲ ਦੇ ਵਾਰਡਾਂ ਵਿੱਚ ਦਾਖ਼ਲ 650 ਮਰੀਜ਼ਾਂ ਨੂੰ ਬਾਹਰ ਕੱਢ ਕੇ ਸੜਕਾਂ ’ਤੇ ਲਿਆਂਦਾ ਗਿਆ।

ਇਹ ਘਟਨਾ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਸ਼ਨੀਵਾਰ ਹੋਣ ਕਾਰਨ ਓਪੀਡੀ ਵਿੱਚ ਕੋਈ ਮਰੀਜ਼ ਨਹੀਂ ਸੀ ਪਰ ਹਸਪਤਾਲ ਦੇ ਵਾਰਡਾਂ ਵਿੱਚ 650 ਦੇ ਕਰੀਬ ਮਰੀਜ਼ ਦਾਖ਼ਲ ਹਨ। ਓਪੀਡੀ ਦੇ ਪਿਛਲੇ ਪਾਸੇ ਤੇ ਐਕਸ-ਰੇ ਯੂਨਿਟ ਦੇ ਨੇੜੇ ਦੋ ਟਰਾਂਸਫਾਰਮਰ ਹਨ। ਉਹ ਪੂਰੇ ਹਸਪਤਾਲ ਨੂੰ ਬਿਜਲੀ ਸਪਲਾਈ ਕਰ ਰਹੇ ਹਨ। ਦੁਪਹਿਰ ਸਮੇਂ ਇਨ੍ਹਾਂ ਟਰਾਂਸਫਾਰਮਰਾਂ ਵਿੱਚ ਅਚਾਨਕ ਧਮਾਕਾ ਹੋ ਗਿਆ ਤੇ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਉੱਚੀਆਂ ਗਈਆਂ। ਟਰਾਂਸਫਾਰਮਰ ਦੇ ਬਿਲਕੁਲ ਉੱਪਰ ਹੀ ਸਕਿਨ ਵਾਰਡ ਹੈ। ਧੂੰਆਂ ਇੰਨਾ ਜ਼ਿਆਦਾ ਸੀ ਕਿ ਵਾਰਡ ਦੇ ਸਾਰੇ ਮਰੀਜ਼ਾਂ ਨੂੰ ਤੁਰੰਤ ਬਾਹਰ ਕੱਢਣਾ ਪਿਆ।