ਆਨੰਦਪੁਰ ਸਾਹਿਬ ਹਲਕੇ ‘ਚ ਕੁਲਬੀਰ ਬਿਸ਼ਟ ‘ਆਪ’ ‘ਚ ਹੋਏ ਸ਼ਾਮਿਲ

by jagjeetkaur

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਮਜ਼ਬੂਤੀ ਹਾਸਲ ਕੀਤੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਨਵਾਂਗਾਓਂ ਦੇ ਕੌਂਸਲਰ ਕੁਲਬੀਰ ਸਿੰਘ ਬਿਸ਼ਟ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਲਾਕੇ ‘ਤੇ ਉਨ੍ਹਾਂ ਦੀ ਚੰਗੀ ਪਕੜ ਹੈ, ਜਦਕਿ ਉਹ ਇਕ ਗਤੀਸ਼ੀਲ ਨੇਤਾ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਰਹੇ ਹਨ।

ਦੱਸ ਦਈਏ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਸੀਟ ‘ਆਪ’ ਲਈ ਚੁਣੌਤੀ ਬਣੀ ਹੋਈ ਹੈ। ਪਾਰਟੀ ਵੱਲੋਂ ਇੱਥੋਂ ਦੇ ਦਿੱਗਜ ਆਗੂ ਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪੰਜਾਬ ਚ 1 ਜੂਨ ਨੂੰ ਵੋਟਿੰਗ ਹੋਵੇਗੀ।