ਕੈਪਟਨ ਕੋਲੋਂ ਮਾਨ ਨੂੰ ਮਿਲਣ ਦੀ ਖ਼ਬਰ ਸੁਣਨ ਤੋਂ ਬਾਅਦ ਕਾਂਗਰਸੀਆਂ ‘ਚ ਦਹਿਸ਼ਤ

by jaskamal

ਨਿਊਜ਼ ਡੈਸਕ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਉਨ੍ਹਾਂ ਨੂੰ ਭ੍ਰਿਸ਼ਟ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ ਸੌਂਪਣਗੇ। ਕੈਪਟਨ ਦੀ ਇਸ ਰਾਜਨੀਤਿਕ ਚਾਲ ਕਰਕੇ ਕਾਂਗਰਸੀ ਆਗੂਆਂ ਵਿੱਚ ਦਹਿਸ਼ਤ ਹੈ। ਦੱਸ ਦੇਈਏ ਕਿ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਮੰਡਲ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਬਰਖਾਸਤ ਕਰ ਦਿੱਤਾ ਸੀ।

ਜਿਸਤੋਂ ਬਾਅਦ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਜੁੜੇ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੇ ਨਾਵਾਂ ਦਾ ਖੁਲਾਸਾ ਕਰਨ ਦੀ ਚੁਣੌਤੀ ਦਿੱਤੀ ਸੀ। ਇਸ 'ਤੇ ਕੈਪਟਨ ਨੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਸੀ ਕਿ ਜੇਕਰ ਮਾਨ ਪੁੱਛਣਗੇ ਤਾਂ ਉਹ ਜ਼ਰੂਰ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ ਉਨ੍ਹਾਂ ਨੂੰ ਸੌਂਪ ਦੇਣਗੇ।