ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਠੁਕਰਾਇਆ ਕੇਂਦਰ ਦਾ ਪ੍ਰਸਤਾਵ, ਉਨ੍ਹਾਂ ਨੇ ਕਿਹਾ ਨਹੀਂ ਚਾਹੀਦੀ Z+ Security

by jaskamal

ਨਿਊਜ਼ ਡੈਸਕ: ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਗਿਆ ਸੀ। ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਹੋਇਆ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਸੁਰੱਖਿਆ ਨੂੰ ਨਕਾਰ ਦਿੱਤਾ ਕਿ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ 'ਚ ਪਾਠ ਦਾ ਪ੍ਰਚਾਰ ਕਰਨਾ ਹੈ, ਇਸ ਕਾਰਨ ਮੇਰੇ ਲਈ ਜ਼ੈੱਡ ਸ਼੍ਰੇਣੀ ਸੁਰੱਖਿਆ ਰੱਖਣੀ ਅਸੰਭਵ ਹੈ।