ਜਲੰਧਰ ਵਿੱਚ ‘ਆਪ’ ਆਗੂ ਦੀ ਸੜਕ ਹਾਦਸੇ ‘ਚ ਮੌਤ

by jagjeetkaur

ਜਲੰਧਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਮੈਡੀਕਲ ਸੈੱਲ ਦੇ ਜਨਰਲ ਸਕੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਵਜੋਂ ਹੋਈ ਹੈ।

ਪੁਲਿਸ ਨੇ ਮਹਿੰਦਰ ਸਿੰਘ ਦੀ  ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਕਰਤਾਰਪੁਰ ਦੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ।