
ਨਿਊਜ਼ ਡੈਸਕ : ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਇਕ ਇਮਾਰਤ 'ਚ ਲੱਗੀ ਭਿਆਨਕ ਅੱਗ ਵਿਚ ਹੁਣ ਤੱਕ 26 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂਕਿ ਫਾਇਰ ਵਿਭਾਗ ਦੇ ਕਰਮਚਾਰੀਆਂ ਵੱਲੋਂ 50 ਤੋਂ 60 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਦਸੇ 'ਤੇ ਦੁੱਖ ਜਤਾਇਆ ਹੈ। ਰਾਸ਼ਟਰਪਤੀ ਨੇ ਟਵੀਟ ਕੀਤਾ, "ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਦੇ ਕੋਲ ਇਕ ਇਮਾਰਤ ਵਿਚ ਲੱਗੀ ਭਿਆਨਕ ਅੱਗ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ">?
ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਵੀ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਪ੍ਰਗਟ ਕੀਤਾ ਹੈ। ਪੀਐੱਮ ਮੋਦੀ ਨੇ ਟਵੀਟ ਕੀਤਾ, "ਦਿੱਲੀ ਵਿਚ ਭਿਆਨਕ ਅੱਗ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"