
ਨਵੀਂ ਦਿੱਲੀ (ਸਰਬ): ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਵੋਟ ਪਾਉਣ ਲਈ ਅਧਿਕਾਰਤ ਵੋਟਰਾਂ ਦੀ ਗਿਣਤੀ ਵਿਚ ਵੱਡਾ ਵਾਧਾ ਹੋਇਆ ਹੈ। ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਕਰੀਬ 8.85 ਲੱਖ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਚੋਣ ਅਧਿਕਾਰੀਆਂ ਮੁਤਾਬਕ ਇਸ ਵਾਰ 25 ਮਈ ਨੂੰ ਹੋਣ ਵਾਲੀ ਵੋਟਿੰਗ ਵਿੱਚ ਕੁੱਲ ਡੇਢ ਕਰੋੜ ਤੋਂ ਵੱਧ ਵੋਟਰ ਹਿੱਸਾ ਲੈਣਗੇ।
ਮੁੱਖ ਚੋਣ ਅਧਿਕਾਰੀ (ਸੀਈਓ) ਪੀ ਕ੍ਰਿਸ਼ਨਾਮੂਰਤੀ ਨੇ ਕਿਹਾ ਕਿ ਇਨ੍ਹਾਂ ਵੋਟਰਾਂ ਵਿੱਚੋਂ 2.52 ਲੱਖ ਪਹਿਲੀ ਵਾਰ ਵੋਟਰ ਹਨ। ਇਸ ਤੋਂ ਇਲਾਵਾ 82 ਲੱਖ ਪੁਰਸ਼ ਵੋਟਰ ਅਤੇ 69 ਲੱਖ ਤੋਂ ਵੱਧ ਮਹਿਲਾ ਵੋਟਰ ਇਸ ਚੋਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।