ਦੁਰਗਾ ਮਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਨਿਹੰਗ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ: ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਹੋਈ ਘਟਨਾ ਦੇ ਦੌਰਾਨ ਫੁਹਾਰਾ ਚੌਕ ਪਟਿਆਲਾ 'ਤੇ ਇਕ ਵਿਅਕਤੀ ਜਿਸ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਉਸ ਵੱਲੋਂ ਸ੍ਰੀ ਦੁਰਗਾ ਮਾਤਾ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਸਬੰਧੀ ਇੱਕ ਵੀਡੀਓ ਇੰਟਰਨੈਟ ਉਤੇ ਵਾਇਰਲ ਹੋਈ ਸੀ ਜਿਸ ਸਬੰਧੀ ਮੁਕੱਦਮਾ ਥਾਣਾ ਸਿਵਲ ਲਾਇਨ ਦਰਜ ਕਰ ਕੇ ਤਫਤੀਸ਼ ਆਰੰਭ ਕੀਤੀ ਗਈ ਹੈ।

ਇਸ ਮਾਮਲੇ ਵਿੱਚ ਸ੍ਰੀ ਮੁਖਵਿੰਦਰ ਸਿੰਘ ਛੀਨਾ, ਆਈਪੀਐਸ, ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ, ਦੀਪਕ ਪਾਰੀਕ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਦੀ ਅਗਵਾਈ ਵਿੱਚ ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਤੇ ਵਜੀਰ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ ਸਿਟੀ ਪਟਿਆਲਾ ਦੀ ਨਿਗਰਾਨੀ ਹੇਠ ਅਜੈਪਾਲ ਸਿੰਘ, ਪੀ.ਪੀ.ਐਸ, ਉਪ ਕਪਤਾਨ ਪੁਲਿਸ, ਡਿਟੈਕਟਿਵ ਪਟਿਆਲਾ, ਕ੍ਰਿਸ਼ਨ ਕੁਮਾਰ ਪਾਂਥੇ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ, ਜਸਵਿੰਦਰ ਸਿੰਘ ਟਿਵਾਣਾ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਘਨੌਰ ਦੀ ਅਗਵਾਈ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਦੀਆਂ ਟੀਮਾਂ ਬਣਾਕੇ ਆਪ੍ਰੇਸ਼ਨ ਚਲਾਇਆ ਗਿਆ ਸੀ। ਜਿਸ ਵਿੱਚ ਪੰਜਾਬ ਪੁਲਿਸ ਦੀ ਵੱਖ-ਵੱਖ ਯੂਨਿਟਾਂ ਦੀ ਮਦਦ ਲਈ ਗਈ।