ਨਾਭਾ ਦੇ ਪਿੰਡ ਸਹੌਲੀ ‘ਚ 103 ਸਾਲਾਂ ਬਜ਼ੁਰਗ ਬਚਨ ਕੌਰ ਨੇ ਪਾਈ ਪਹਿਲੀ ਵੋਟ

by jagjeetkaur

ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ ਤੇ ਵੋਟ ਪਾਈ ਅਤੇ ਪਿੰਡ ਦੇ ਲੋਕਾਂ ਵੱਲੋਂ ਬਜ਼ੁਰਗ ਮਾਤਾ ਨੂੰ ਗਲੇ ‘ਚ ਹਾਰ ਪਾ ਕੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਮੌਕੇ ਤੇ ਮੌਜੂਦ ਰਹੇ।

ਇਸ ਮੌਕੇ ਤੇ ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਸਾਡੀ ਮਾਤਾ 103 ਸਾਲ ਦੀ ਹੈ ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸਾਰਿਆਂ ਨੂੰ ਵੋਟਾਂ ਵਿੱਚ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।