ਪਟਿਆਲਾ : ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਡੇਢ ਲੱਖ ਰੁਪਏ ਦੀ ਨਕਦੀ ਦੀ ਲੁੱਟ ਤੋਂ ਬਾਅਦ ਕੀਤਾ ਕਤਲ

by jagjeetkaur

ਪਟਿਆਲਾ ਦੇ ਦੇਵੀਗੜ੍ਹ ਇਲਾਕੇ ਵਿੱਚ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦਾ ਕਤਲ ਕਰਕੇ ਉਸ ਦਾ ਕੈਸ਼ਬੈਗ ਲੁੱਟ ਲਿਆ ਗਿਆ। ਲੁੱਟ ਦੀ ਇਹ ਘਟਨਾ ਸ਼ਾਮ 5 ਵਜੇ ਦੇ ਕਰੀਬ ਵਾਪਰੀ ਜਿਸ ਵਿੱਚ ਇੱਕ ਨਿੱਜੀ ਕੰਪਨੀ ਦੇ ਮੁਲਾਜ਼ਮ 22 ਸਾਲਾ ਅਭਿਸ਼ੇਕ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਲੁਟੇਰੇ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਵਾਲਾ ਬੈਗ ਲੈ ਕੇ ਫਰਾਰ ਹੋ ਗਏ ਹਨ। 

ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਅਭਿਸ਼ੇਕ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਵਿੱਚ ਕੰਮ ਕਰਦਾ ਸੀ। ਇਹ ਪ੍ਰਾਈਵੇਟ ਫਾਇਨਾਂਸ ਕੰਪਨੀ ਲੋਕਾਂ ਨੂੰ ਛੋਟੇ ਕਰਜ਼ੇ ਦਿੰਦੀ ਸੀ। ਕਰਜ਼ੇ ਦੀ ਵਸੂਲੀ ਲਈ ਰੋਜ਼ਾਨਾ ਨਕਦੀ ਇਕੱਠੀ ਕੀਤੀ ਜਾਂਦੀ ਸੀ। 

ਅਭਿਸ਼ੇਕ ਕੈਸ਼ ਇਕੱਠਾ ਕਰਕੇ ਵਾਪਸ ਆ ਰਿਹਾ ਸੀ। ਦੇਵੀਗੜ੍ਹ ਇਲਾਕੇ ‘ਚ ਆ ਰਹੇ ਮਿਲਕਮੈਨ-ਮਿਹੋਨ ਨੇੜੇ ਬਾਈਕ ਸਵਾਰ ਦੋ ਦੋਸ਼ੀਆਂ ਨੇ ਗੋਲੀਆਂ ਚਲਾ ਕੇ ਕੈਸ਼ਬੈਗ ਲੁੱਟ ਲਿਆ।ਗੋਲੀ ਲੱਗਣ ਕਾਰਨ ਅਭਿਸ਼ੇਕ ਦੀ ਮੌਤ ਹੋ ਗਈ।