ਪਿੰਡ ਸੁੰਡਰਾ ਵਿਖੇ ਅੱਗ ਲੱਗਣ ਨਾਲ ਡੇਢ ਸਾਲਾ ਬੱਚੀ ਦੀ ਮੌਤ, ਦੂਜੀ ਝੁਲਸੀ, 45 ਝੁੱਗੀਆਂ ਸੜ ਕੇ ਸੁਆਹ

by Rimpi Sharma

ਨਿਊਜ਼ ਡੈਸਕ : ਇਥੋਂ ਦੇ ਨੇੜਲੇ ਪਿੰਡ ਸੁੰਡਰਾ ਵਿਖੇ ਅੱਜ ਦੁਪਹਿਰ ਬਾਅਦ ਖੇਤਾਂ ਦੇ ਨੇੜੇ ਵਸੀ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨਾਲ ਸਾਰੀ 45 ਝੁੱਗੀਆਂ ਸੜ ਕੇ ਸੁਆਹ ਹੋ ਗਈ। ਉਥੇ ਇਕ ਡੇਢ ਸਾਲ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ ਜਦਕਿ ਇਕ ਛੋਟੀ ਬੱਚੀ ਝੁਲਸ ਗਈ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੰਚਕੂਲਾ, ਰਾਮਗੜ੍ਹ ਅਤੇ ਡੇਰਾਬੱਸੀ ਤੋਂ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤਕਰੀਬਨ ਤਿੰਨ ਘੰਟੇ ਵਿੱਚ ਅੱਗ ’ਤੇ ਕਾਬੂ ਪਾਇਆ। ਝੁੱਗੀਆਂ ਸੜਨ ਮਗਰੋਂ ਸਾਰੇ ਲੋਕ ਬੇਘਰ ਹੋ ਗਏ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਸੁੰਡਰਾ ਵਿਖੇ ਖੇਤਾਂ ਦੇ ਨੇੜੇ ਪ੍ਰਵਾਸੀ ਵਿਅਕਤੀ ਵੱਲੋਂ ਲੰਘੇ ਕਈਂ ਸਾਲਾ ਤੋਂ ਇਥੇ 45 ਦੇ ਕਰੀਬ ਝੁੱਗੀਆਂ ਬਣਾ ਕੇ ਰਹਿ ਰਹੇ ਸੀ। ਅੱਜ ਪਿੰਡ ਦੇ ਇਕ ਵਿਅਕਤੀ ਵੱਲੋਂ ਖੇਤਾਂ ਵਿੱਚ ਕਣਕ ਦੀ ਕਟਾਈ ਮਗਰੋਂ ਨਾੜ ਨੂੰ ਅੱਗ ਲਾਈ ਹੋਈ ਸੀ। ਨਾੜ ਦੀ ਅੱਗ ਨੇ ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।