ਪੰਜਾਬ ‘ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ ‘ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰਾ ਵੇਰਵਾ

by jagjeetkaur

ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਮਗਰੋਂ ਹੁਣ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ । ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤੀ ਹੈ। ਜਿਸ ਕਾਰਨ ਹੁਣ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ । ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ ।

ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਲੁਧਿਆਣਾ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ । ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ। ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ ।