
ਚੰਡੀਗੜ੍ਹ (ਸਰਬ): ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਹੈ। ਸਾਰੇ ਪੋਲਿੰਗ ਬੂਥਾਂ ਉਤੇ ਸਿਗਰਟ, ਬੀੜੀ ਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਸਬੰਧਤ ਪੋਲਿੰਗ ਬੂਥਾਂ 'ਤੇ ਤੰਬਾਕੂ ਮੁਕਤ ਸਥਿਤੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।