ਪੰਜਾਬ ਸਰਕਾਰ ਵੱਲੋੰ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by jagjeetkaur

ਪੰਜਾਬ ‘ਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦੱਸ ਦਈਏ ਕਿ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜਿਸ ਕਾਰਨ ਸੋਮਵਾਰ ਨੂੰ ਸਰਕਾਰੀ ਛੁੱਟੀ ਦੇ ਚਲਦਿਆ ਸਾਰੀਆਂ ਸਰਕਾਰੀ ਵਪਾਰਕ ਇਕਾਈਆਂ ਬੰਦ ਰਹਿਣਗੀਆਂ।