ਬਿਜਲੀ ਦੇ ਬਿੱਲ ਦੇ ਨਾਂ ‘ਤੇ ਹੋ ਰਹੀ ਆਨਲਾਈਨ ਠੱਗੀ ਹੋਜੋ ਸਾਵਧਾਨ

by jaskamal

ਨਿਊਜ਼ ਡੈਸਕ: ਠੱਗੀ ਮਾਰਨ ਦੇ ਦਿਨੋਂ ਦਿਨ ਨਵੇਂ-ਨਵੇਂ ਢੰਗ ਲੱਭੇ ਜਾ ਰਹੇ ਹਨ। ਹੁਣ ਆਨਲਾਈਨ ਠੱਗਾਂ ਨੇ ਬਿਜਲੀ ਖਪਤਕਾਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਸ਼ੁਰੂ ਕਰ ਦਿੱਤਾ ਹੈ। ਹੁਣ ਠੱਗ ਬਿਜਲੀ ਵਿਭਾਗ ਦੇ ਮੁਲਾਜ਼ਮ ਬਣ ਕੇ ਲੋਕਾਂ ਦੇ ਬੈਂਕ ਖਾਤਿਆਂ ਦੀ ਸਫ਼ਾਈ ਕਰਨ ਵਿੱਚ ਲੱਗੇ ਹੋਏ ਹਨ। ਹਰਿਆਣਾ ਵਿੱਚ ਇਸ ਤਰ੍ਹਾਂ ਦੀ ਠੱਗੀ ਦੇ ਕਈ ਮਾਮਲੇ ਸਾਹਮਣੇ ਆਏ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਠੱਗ ਅਜਿਹੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਨ੍ਹਾਂ ਦਾ ਬਿਜਲੀ ਦਾ ਬਿੱਲ ਬਕਾਇਆ ਹੈ। ਬਿਜਲੀ ਦਾ ਕੁਨੈਕਸ਼ਨ ਕੱਟਣ ਦਾ ਡਰ ਦਿਖਾ ਕੇ ਉਸ ਦੇ ਬੈਂਕ ਖਾਤੇ ਸਮੇਤ ਨਿੱਜੀ ਜਾਣਕਾਰੀ ਹਾਸਲ ਕਰ ਕੇ ਬਿਜਲੀ ਖਪਤਕਾਰ ਨਾਲ ਠੱਗੀ ਮਾਰ ਰਹੇ ਹਨ। ਤੁਸੀਂ ਆਪਣੇ ਬਿਜਲੀ ਦੇ ਬਿੱਲ ਦਾ ਭੁਗਤਾਨ ਨਹੀਂ ਕੀਤਾ ਹੈ, ਜਿਸ ਕਾਰਨ ਅੱਜ ਰਾਤ ਤੁਹਾਡਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਅਜਿਹਾ ਮੈਸੇਜ ਮਿਲਣ ਤੋਂ ਬਾਅਦ ਲੋਕ ਦਿੱਤੇ ਲਿੰਕ ਜਾਂ ਐਪ 'ਤੇ ਆਪਣਾ ਬਿੱਲ ਕਰਦੇ ਹਨ ਤਾਂ ਤੁਰੰਤ ਉਨ੍ਹਾਂ ਦੇ ਖਾਤੇ 'ਚੋਂ ਵੱਡੀ ਰਕਮ ਨਿਕਲ ਜਾਂਦੀ ਹੈ।।

ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਸਾਈਬਰ ਧੋਖੇਬਾਜ਼ ਲੋਕਾਂ ਦੇ ਫ਼ੋਨ ਨੰਬਰਾਂ 'ਤੇ ਟੈਕਸਟ ਮੈਸੇਜ ਭੇਜ ਕੇ ਧੋਖਾਧੜੀ ਕਰ ਰਹੇ ਹਨ। ਇਸ ਮੈਸੇਜ ਵਿੱਚ ਲਿਖਿਆ ਹੈ ਕਿ ਤੁਹਾਡੇ ਵੱਲੋਂ ਅਦਾ ਕੀਤੇ ਬਿਜਲੀ ਦੇ ਬਿੱਲ ਨੂੰ ਅਪਡੇਟ ਨਹੀਂ ਕੀਤਾ ਗਿਆ ਹੈ, ਇਸ ਲਈ ਤੁਹਾਡਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਇਸ ਐਸਐਮਐਸ ਵਿੱਚ ਫ਼ੋਨ ਨੰਬਰ ਵੀ ਦਿੱਤਾ ਹੁੰਦਾ ਹੈ, ਜਿਸ 'ਤੇ ਸੰਪਰਕ ਕਰ ਕੇ ਬਿੱਲ ਅੱਪਡੇਟ ਕਰਵਾਉਣ ਲਈ ਕਿਹਾ ਜਾਂਦਾ ਹੈ।