ਭਗਵੰਤ ਮਾਨ ਕੋਲੋਂ ਟੀਕਾਕਰਨ ਦੀ ਸਮਾਂ-ਸਾਰਣੀ ਬਾਰੇ ਯਾਦ ਕਰਵਾਉਣ ਦੀ ਸਹੂਲਤ ਦੀ ਸ਼ੁਰੂਆਤ

by jaskamal

ਨਿਊਜ਼ ਡੈਸਕ: ਸੂਬੇ ਭਰ ਦੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 0 ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ 'ਤੇ ਟੀਕਾਕਰਨ ਲਈ ਦੀ ਸਮਾਂ-ਸਾਰਣੀ ਬਾਰੇ ਸੰਦੇਸ਼ ਭੇਜਣ ਦੀ ਸ਼ੁਰੂਆਤ ਕੀਤੀ।

ਸਿਹਤ ਤੇ ਪਰਿਵਾਰ ਦੀ ਭਲਾਈ ਵਿਭਾਗ ਨੂੰ ਇਸ ਕਾਰਜ ਨੂੰ ਇੱਕ ਮੁਹਿੰਮ ਵਜੋਂ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਟੀਕਾਕਰਨ ਦੀ ਸਮਾਂ-ਸਾਰਣੀ ਤੇ ਨਜ਼ਦੀਕੀ ਟੀਕਾਕਰਨ ਕੇਂਦਰ ਦੇ ਵੇਰਵਿਆਂ ਵਾਲਾ ਸੁਨੇਹਾ ਮਾਪਿਆਂ ਦੇ ਰਜਿਸਟਰਡ ਮੋਬਾਈਲ ਨੰਬਰਾਂ 'ਤੇ ਆਪਣੇ ਆਪ ਭੇਜ ਦਿੱਤਾ ਜਾਇਆ ਕਰੇਗਾ। ਇਹ ਸਹੂਲਤ ਪੰਜਾਬ ਦੀ ਟੀਕਾਕਰਨ ਸਥਿਤੀ ਨੂੰ ਸੁਧਾਰਨ 'ਚ ਮਦਦਗਾਰ ਸਾਬਤ ਹੋਵੇਗੀ।