ਅੰਮਿ੍ਤਸਰ (ਰਾਘਵ):ਰੂਹਾਨੀਅਤ ਦਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਲੋਕ ਸਭਾ ਚੋਣਾਂ ਦੇ ਦੌਰਾਨ ਵੱਡੇ ਰਾਜਨੀਤਿਕ ਚਿਹਰੇ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਰਹੇ ਸਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਤੇ ਭਾਜਪਾ ਦੇ ਨੇਤਾਵਾਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਮੋਹਣ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਨ ਤੋਂ ਬਾਅਦ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਨ ਯਾਦਵ ਨੇ ਕਿਹਾ ਕਿ ਉਹ ਕਈ ਸਾਲਾਂ ਬਾਅਦ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਉਹਨਾਂ ਕਿਹਾ ਕਿ ਉਹ ਕਰੋਨਾ ਕਾਲ ਦੌਰਾਨ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਨਹੀਂ ਸੀ ਆ ਸਕੇ ਉਹਨਾਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਰੂਹ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਜਦੋਂ ਮੱਥਾ ਟੇਕ ਰਹੇ ਸਨ ਤਾ ਉਸ ਸਮੇਂ ਜੋ ਕੀਰਤਨ ਚੱਲ ਰਿਹਾ ਸੀ ਉਹ ਕੀਰਤਨ ਸੁਣ ਕੇ ਉਹਨਾਂ ਨੂੰ ਜ਼ਿੰਦਗੀ ਚ ਅਗਾਂ ਵਧੀਆ ਸੰਦੇਸ਼ ਵੀ ਮਿਲਿਆ ਹੈ।
ਇਸ ਮੌਕੇ ਤੇ ਉਹਨਾਂ ਨੇ ਪੰਜਾਬ ਵਾਸੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦੀ ਬੇਨਤੀ ਕੀਤੀ ।