
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ(Raja Warring) ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤ ਗਏ ਹਨ। ਉਦੋਂ ਤੋਂ ਹੀ ਸਭ ਦੀਆਂ ਨਜ਼ਰਾਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ(Bharat Bhushan Ashu) 'ਤੇ ਹਨ।
ਦੱਸ ਦਈਏ ਕਿ ਸਾਬਕਾ ਮੰਤਰੀ ਦੇ ਇਲਾਕੇ ਹਲਕਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਉਥੋਂ ਭਾਜਪਾ ਵੱਡੇ ਫਰਕ ਨਾਲ ਅੱਗੇ ਰਹੀ ਜਿਸ ਤੋਂ ਬਾਅਦ ਵੜਿੰਗ ਦੀ ਜਿੱਤ ਤੋਂ ਬਾਅਦ ਆਸ਼ੂ ਨੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ। ਆਸ਼ੂ ਨੂੰ ਰਾਜਾ ਵੜਿੰਗ ਦੀ ਜਿੱਤ ਤੋਂ ਬਾਅਦ ਜਸ਼ਨ ਵਿੱਚ ਵੀ ਨਹੀਂ ਦੇਖਿਆ ਗਿਆ। ਜਿੱਤ ਤੋਂ ਬਾਅਦ ਜਦੋਂ ਰਾਜਾ ਵੜਿੰਗ ਸਰਟੀਫਿਕੇਟ ਲੈਣ ਲਈ ਪੀਏਯੂ ਆਏ ਤਾਂ ਆਸ਼ੂ ਉੱਥੇ ਮੌਜੂਦ ਨਹੀਂ ਸਨ ਅਤੇ ਇਸ ਤੋਂ ਬਾਅਦ ਉਹ ਪ੍ਰੈੱਸ ਕਾਨਫਰੰਸ ਵਿੱਚ ਵੀ ਸ਼ਾਮਲ ਨਹੀਂ ਹੋਏ।
ਹੁਣ ਸਾਬਕਾ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣਾ ਦਰਦ ਜ਼ਾਹਰ ਕੀਤਾ ਹੈ। ਜਿਸ ਨੇ ਨਵੀਂ ਚਰਚਾ ਛੇੜ ਦਿੱਤੀ ਹੈ ਕਿ ਆਸ਼ੂ ਅੱਗੇ ਕੀ ਕਦਮ ਚੁੱਕਣ ਜਾ ਰਹੇ ਹਨ। ਆਸ਼ੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਰਾਸਤੇ ਵੀ ਜ਼ਿੱਦੀ ਨੇ, ਮੰਜ਼ਿਲਾਂ ਵੀ ਜ਼ਿੱਦੇ ਨੇ, ਦੇਖਦੇ ਹਾਂ ਕੱਲ੍ਹ ਕੀ ਹੁੰਦਾ ਹੈ, ਹੌਂਸੇਲੇ ਵੀ ਜ਼ਿੱਦੀ ਨੇ,