ਲੁਧਿਆਣਾ ਕੇਂਦਰੀ ਜੇਲ੍ਹ ’ਚ ਦੋ ਧੜਿਆਂ ਵਿਚਾਲੇ ਝੜਪ, 1 ਜ਼ਖ਼ਮੀ

by jaskamal

ਨਿਊਜ਼ ਡੈਸਕ: ਲੁਧਿਆਣਾ ਦੀ ਕੇਂਦਰੀ ਜੇਲ੍ਹ ’ਚ ਦੋ ਧੜਿਆਂ ਦਰਮਿਆਨ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਆ ਰਹੀ ਹੈ। ਇਸ ਝੜਪ ਦੌਰਾਨ ਜੇਲ੍ਹ ’ਚ ਬੰਦ ਗੈਂਗਸਟਰ ਸ਼ੁਭਮ ਅਰੋੜਾ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸ਼ੁਭਮ ਨੂੰ ਜ਼ਖ਼ਮੀ ਹਾਲਤ ’ਚ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਗੈਂਗਸਟਰ ਸ਼ੁਭਮ ਅਰੋੜਾ 307 ਦੇ ਮਾਮਲੇ ’ਚ ਜੇਲ੍ਹ ’ਚ ਬੰਦ ਹੈ।