ਵਿਧਾਇਕ ਸ਼ੀਤਲ ਅੰਗੂਰਾਲ ਦੇ ਅਸਤੀਫੇ ਨੂੰ ਲੈ ਕੇ ਵੱਡੀ ਅਪਡੇਟ

by jagjeetkaur

ਵਿਧਾਇਕ ਸ਼ੀਤਲ ਅੰਗੂਰਾਲ ਦੇ ਅਸਤੀਫੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਹਾ  ਜਾ ਰਿਹਾ ਕਿ ਸ਼ੀਤਲ ਅੰਗੂਰਾਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਅਸਤੀਫਾ ਮਨਜ਼ੂਰ ਕੀਤਾ ਗਿਆ ਸੀ।

ਉਧਰ ਦੂਜੇ ਪਾਸੇ  ਅੰਗੂਰਾਲ ਦਾ ਕਹਿਣਾ ਹੈ ਕਿ  ਉਹ ਅੱਜ ਸੁਬਾਹ ਵਿਧਾਨਸਭਾ  ਗਏ ਸਨ, ਉਹਨਾਂ ਨੇ ਕਿਹਾ ਕਿ  ਉੱਥੇ ਸਪੀਕਰ ਨਾ ਹੋਣ ਕਾਰਣ 11 ਜੂਨ ਨੂੰ ਸਵੇਰੇ 11 ਵਜੇ ਬੁਲਾਇਆ ਗਿਆ ਹੈ।

ਦੱਸ ਦਈਏ ਕਿ ਚੋਣਾਂ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸ਼ੀਤਲ ਅੰਗੂਰਾਲ  ਨੇ ਅਸਤੀਫਾ ਵਾਪਿਸ ਲੈਣ ਦੀ ਗੱਲ ਕਹੀ ਸੀ। ਇਸ ਸੰਬੰਧੀ ਸ਼ੀਤਲ ਅੰਗੂਰਾਲ  ਨੇ ਕਿਹਾ ਕਿ ਸਪੀਕਰ ਨੂੰ ਈ-ਮੇਲ ਦੇ ਰਾਹੀ ਅਸਤੀਫਾ ਵਾਪਿਸ ਲੈਣ ਸੰਬੰਧੀ ਸੂਚਿਤ ਕੀਤਾ ਜਾਂਦਾ ਹੈ।

ਇਸਤੋਂ ਇਲਾਵਾ  ਅੰਗੂਰਾਲ ਨੇ ਕਿਹਾ ਕਿ 69 ਦਿਨ ਪਹਿਲਾਂ ਅਸਤੀਫਾ  ਦਿੱਤਾ, ਪਰ ਮਨਜੂਰ ਨਹੀਂ ਹੋਇਆ ਸੀ। ਨਾਲ ਹੀ ਉਹਨਾਂ ਨੇ ਕਿਹਾ ਕਿ ਜੇਕਰ ਕੁਝ ਗਲਤ ਹੋਇਆ ਤਾਂ ਉਹ ਅਦਾਲਤ ਜਾਣਗੇ।

ਸਾਲ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਸ਼ੀਤਲ ਅੰਗੁਰਾਲ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਜਿੱਤ ਕੇ ਵਿਧਾਇਕ ਬਣੀ ਸੀ, ਪਰ ਉਹ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 27 ਮਾਰਚ ਨੂੰ ਭਾਜਪਾ ‘ਚ ਸ਼ਾਮਲ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਪਰ ਵੋਟਿੰਗ ਖਤਮ ਹੁੰਦੇ ਹੀ ਉਨ੍ਹਾਂ ਅਸਤੀਫਾ ਵਾਪਸ ਲੈਣ ਲਈ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ।