ਵਿਧਾਨ ਸਭਾ ਹਲਕਾ ਨਕੋਦਰ ਤੋਂ ਮੌਜੂਦਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੂੰ ਸਦਮਾ, ਪਤੀ ਦਾ ਦੇਹਾਂਤ

by jagjeetkaur

ਵਿਧਾਨ ਸਭਾ ਹਲਕਾ ਨਕੋਦਰ ਤੋਂ ਮਜੂਦਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਜਿਨਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਨਕੋਦਰ ਵਿਖੇ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ ਟਿਕਟ ਦਿੱਤੀ ਗਈ ਸੀ। ਇਸ ਦੌਰਾਨ ਉਹ ਹਲਕਾ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਸ਼ਰਨਜੀਤ ਸਿੰਘ ਮਾਨ ਦੀ ਮੌਤ ਤੋਂ ਬਾਅਦ ਨਕੋਦਰ ਸਮੇਤ ਪੰਜਾਬ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।