ਕਿਸਾਨਾਂ ਦੀ ਪੰਚਾਇਤ ਮੰਤਰੀ ਨਾਲ ਮੀਟਿੰਗ ਹੋਈ ਖਤਮ, ਨਿਕਲਿਆ ਮੀਟਿੰਗ ਦਾ ਨਤੀਜਾ

by jaskamal

ਨਿਊਜ਼ ਡੈਸਕ: ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਬਾਰੇ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਬਾਰੇ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਹੁਣ ਜ਼ਮੀਨ ਦਾ ਛੱਡਣ ਦੀ ਤਰੀਕ 30 ਮਈ ਤੋਂ ਵਧਾ ਕੇ 30 ਜੂਨ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜਿਸ ਜ਼ਮੀਨ ਤੋਂ ਕਬਜ਼ਾ ਛੁਡਵਾਉਣਾ ਹੈ, ਉਸ ਲਈ 15 ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਾਮਲਾਟ ਦੀ ਜ਼ਮੀਨ 'ਚ ਜੇਕਰ ਕਿਸੇ ਦਾ ਘਰ ਹੈ ਤਾਂ ਉਸ ਨੂੰ ਨਹੀਂ ਢਾਹਿਆ ਜਾਵੇਗਾ।

ਇਸ ਲਈ ਸਰਕਾਰ ਇੱਕ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਸਰਕਾਰ ਤੇ ਕਿਸਾਨਾਂ ਦੇ ਨੁਮਾਇੰਦੇ ਸ਼ਾਮਲ ਹਨ। ਇਹ ਕਮੇਟੀ ਵੇਖੇਗੀ ਕਿ ਕਿਹੜੀ ਜ਼ਮੀਨ ਨੂੰ ਕਬਜ਼ੇ ਛੁਡਾਉਣੇ ਹਨ। ਸਰਕਾਰ ਨੇ ਇਸ ਬਾਰੇ 6 ਮੈਂਬਰਾਂ ਦੀ ਕਮੇਟੀ ਬਣਾਈ ਹੈ। ਇਸ ਵਿੱਚ 3 ਮੈਂਬਰ ਕਿਸਾਨ ਤੇ 3 ਸਰਕਾਰ ਦੇ ਹੋਣਗੇ। ਇਹ ਕਮੇਟੀ 6 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਦੇਵੇਗੀ। ਇਸ ਦੇ ਨਾਲ ਹੀ ਇਸ ਸਬੰਧੀ ਕਾਨੂੰਨ ਪੰਜਾਬ ਵਿਧਾਨ ਸਭਾ ਅੰਦਰ ਪਾਸ ਕੀਤਾ ਜਾਵੇਗਾ।