ਕਿਸਾਨ ਅੰਦੋਲਨ ਦੀ ਹਮਾਇਤ ’ਚ ਨਿੱਤਰੇ ਦਿਲਜੀਤ ਦੋਸਾਂਝ ਤੇ ਆਮਦਨ ਕਰ ਵਿਭਾਗ ਦੀ ਨਜ਼ਰ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ )- ਕਿਸਾਨ ਅੰਦੋਲਨ ਦੀ ਹਮਾਇਤ ’ਚ ਨਿੱਤਰੇ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਆਮਦਨ ਕਰ ਵਿਭਾਗ ਨੇ ਵਿਦੇਸ਼ ’ਚੋਂ ਗ਼ੈਰਕਾਨੂੰਨੀ ਢੰਗ ਨਾਲ ਫੰਡ ਹਾਸਲ ਕਰਨ ਦੇ ਕਥਿਤ ਦੋਸ਼ ਹੇਠ ਜਾਂਚ ਸ਼ੁਰੂ ਕੀਤੀ ਹੈ।

ਲੀਗਲ ਰਾਈਟਜ਼ ਅਬਜ਼ਰਵੇਟਰੀ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਸਪੀਡ ਰਿਕਾਰਡਜ਼ ’ਤੇ ਵੀ ਵਿਭਾਗ ਦੀ ਨਜ਼ਰ ਹੈ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਜਾਰੀ ਰੱਖਣ ਲਈ ਦਿਲਜੀਤ ਦੋਸਾਂਝ ਨੇ ਯੂਕੇ ਤੇ ਕੈਨੇਡਾ ਤੋਂ ਕਥਿਤ ਤੌਰ ’ਤੇ ਫੰਡ ਹਾਸਲ ਕੀਤੇ ਹਨ।