ਕਿਸਾਨ ਅੰਦੋਲਨ ਦੇ ਚੱਲਦਿਆਂ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ 2 ਦਿਨਾਂ ਲਈ ਬੰਦ

by jagjeetkaur

ਪੰਜਾਬ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨ ਹੁਣ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਅਤੇ ਭਲਕੇ ਦੋ ਦਿਨਾਂ ਲਈ ਬੰਦ ਰੱਖਣਗੇ। ਕਿਸਾਨ ਪੂਰੀ ਤਰ੍ਹਾਂ ਟੋਲ ਫਰੀ ਕਰ ਰਹੇ ਹਨ। ਅੱਜ ਦੁਪਹਿਰ 12 ਵਜੇ ਕਿਸਾਨ ਲਾਡੋਵਾਲ ਟੋਲ ਪਲਾਜ਼ਾ ’ਤੇ ਡੇਰਾ ਲਾਉਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਲਗਾਤਾਰ 2 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਕੁਝ ਘੰਟਿਆਂ ਲਈ ਬੰਦ ਰੱਖਿਆ ਸੀ।

ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ ਦੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸ਼ੰਭੂ ਸਰਹੱਦ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਗਰੁੱਪ ਵੀ ਕਿਸਾਨਾਂ ਦੇ ਸਮਰਥਨ ਲਈ ਮੈਦਾਨ ਵਿੱਚ ਆ ਗਿਆ ਹੈ।

More News

NRI Post
..
NRI Post
..
NRI Post
..