ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ‘ਚ ਤਿੰਨ ਬਿੱਲ ਤੇ ਚਰਚਾ

by simranofficial

ਚੰਡ੍ਹੀਗੜ੍ਹ (ਐਨ .ਆਰ .ਆਈ ):ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਸਰੇ ਦਿਨ ਦੀ ਕਾਰਵਾਈ 10 ਵਜੇ ਸ਼ੁਰੂ ਹੋਈ। ਸਭ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ। ਵਿਰੋਧੀਆਂ ਵੱਲੋਂ ਬਿੱਲ ਦੀ ਕਾਪੀ ਨਾ ਦਿੱਤੇ ਜਾਣ ਦੇ ਇਤਰਾਜ਼ 'ਤੇ ਉਨ੍ਹਾਂ ਜਵਾਬ ਦਿੱਤਾ ਕਿ ਬਿੱਲ ਦਾ ਖਰਡ਼ਾ ਤਿਆਰ ਕਰਨ 'ਚ ਸਮਾਂ ਲਗਦਾ ਹੈ। -ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਪਹਿਲਾ ਦਿਨ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਚਰਚਿਤ ਬਿੱਲ ਮੈਂਬਰਾਂ ਨੂੰ ਨਿਯਮਾਂ ਅਨੁਸਾਰ ਨਾ ਮਿਲਣ ਕਾਰਨ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਕੋਈ ਕੰਮਕਾਜ ਕੀਤੇ ਬਿਨਾਂ ਕੱਲ੍ਹ ਤੱਕ ਲਈ ਉਠਾ ਦਿੱਤਾ ਗਿਆ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਇਸ ਮੁੱਦੇ ਨੂੰ ਲੈ ਕੇ ਸਦਨ 'ਚ ਕੀਤੇ ਗਏ ਵਿਰੋਧ ਦੇ ਜਵਾਬ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜੋ ਬ੍ਰਹਮ ਮਹਿੰਦਰਾ ਦੀ ਗੈਰ-ਹਾਜ਼ਰੀ 'ਚ ਪਾਰਲੀਮਾਨੀ ਮਾਮਲਿਆਂ ਦਾ ਕੰਮਕਾਜ ਦੇਖ ਰਹੇ ਸਨ, ਨੇ ਦੱਸਿਆ ਕਿ ਕਿਸਾਨਾਂ ਨਾਲ ਸਬੰਧਿਤ ਇਹ ਬਿੱਲ ਅਤਿ-ਮਹੱਤਵਪੂਰਨ ਹੈ ਤੇ ਸਰਕਾਰ ਇਸ ਸਬੰਧੀ ਕਾਨੂੰਨੀ ਮਾਹਿਰਾਂ ਆਦਿ ਨਾਲ ਵਿਚਾਰ- ਵਟਾਂਦਰੇ ਕਰ ਰਹੀ ਹੈ ਤੇ ਇਸ ਬਿੱਲ ਦੀ ਮਹੱਤਤਾ ਨੂੰ ਮੁੱਖ ਰੱਖ ਕੇ ਇਸ ਨੂੰ ਪਹਿਲਾਂ ਲੀਕ ਕਰਨਾ ਸੰਭਵ ਨਹੀਂ ਹੋਵੇਗਾ, ਪ੍ਰੰਤੂ ਉਨ੍ਹਾਂ ਕਿਹਾ ਕਿ ਸਦਨ ਦੇ ਮੈਂਬਰਾਂ ਨੂੰ ਦੂਜੇ ਸਾਰੇ ਬਿੱਲਾਂ ਦੀਆਂ ਕਾਪੀਆਂ ਸ਼ਾਮ 5 ਵਜੇ ਤੋਂ ਪਹਿਲਾਂ ਮਿਲ ਜਾਣਗੀਆਂ।ਐਮਰਜੈਂਸੀ ਸੈਸ਼ਨ 'ਚ ਬਿੱਲ ਦਾ ਕਾਪੀ ਤੁਰੰਤ ਨਹੀਂ ਦਿੱਤੀ ਜਾਂਦੀ। ਇਸ ਤੋਂ ਬਾਅਦ ਕੇਂਦਰ ਦੇ ਖੇਤੀ ਕਾਨੂੰਨਾਂ 'ਤੇ ਚਰਚਾ ਸ਼ੁਰੂ ਹੋਈ। ਉਨ੍ਹਾਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਤਿੰਨ ਵਾਰ ਚਿੱਠੀ ਲਿਖ ਕੇ ਖੇਤੀਬਾਡ਼ੀ ਬਿੱਲਾਂ 'ਤੇ ਮੋਹਰ ਨਾ ਲਾਉਣ ਬਾਰੇ ਲਿਖਿਆ ਸੀ। ਇਸ ਤੋਂ ਇਲਾਨਾ ਮੁੱਖ ਮੰਤਰੀ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਤਿੰਨ ਬਿੱਲ ਪੇਸ਼ ਕੀਤੇ। ਉਨ੍ਹਾਂ ਕੇਂਦਰ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ। ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਉਨ੍ਹਾਂ ਮਤਾ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਮੁਡ਼ ਦੁਹਰਾਇਆ ਕਿ ਉਹ ਅਸਤੀਫ਼ਾ ਦੇਣ ਤੋਂ ਨਹੀਂ ਡਰਦੇ ਪਰ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰ ਸਕਦੇ। ਉਹ ਕਿਸਾਨਾਂ ਦੇ ਨਾਲ ਡਟ ਕੇ ਖਡ਼੍ਹੇ ਹਨ।