ਤੇਜ਼ ਮੀਂਹ ਕਾਰਨ ਬੱਸ ਪਲਟਣ ਨਾਲ ਇਕ ਦੀ ਮੌਤ, ਦੋ ਦਰਜਨ ਤੋਂ ਜ਼ਿਆਦਾ ਯਾਤਰੀ ਜ਼ਖ਼ਮੀ

by nripost

ਬਠਿੰਡਾ (ਹਰਮੀਤ) : ਬੀਕਾਨੇਰ ਨੈਸ਼ਨਲ ਹਾਈਵੇ 'ਤੇ ਡੱਬਵਾਲੀ ਕਸਬੇ ਨੇੜੇ ਪਿੰਡ ਪਥਰਾਲਾ 'ਚ ਮੰਗਲਵਾਰ ਦੁਪਹਿਰ ਨੂੰ ਪੀਆਰਟੀਸੀ ਫਰੀਦਕੋਟ ਡਿਪੂ ਦੀ ਇਕ ਬੱਸ ਪਲਟ ਗਈ। ਇਸ ਹਾਦਸੇ 'ਚ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਦੋ ਦਰਜਨ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਡੱਬਵਾਲੀ ਤੇ ਸਿਰਸਾ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਨਿਰਮਾਣ ਅਧੀਨ ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇਅ 'ਤੇ ਮੀਂਹ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਬਾਰਿਸ਼ ਤੇਜ਼ ਹੋਣ ਕਾਰਨ ਬੱਸ ਚਾਲਕ ਦਾ ਬੱਸ ਤੋਂ ਕੰਟਰੋਲ ਖੋਹ ਗਿਆ ਅਤੇ ਇਹ ਸੜਕ 'ਤੇ ਪਲਟ ਗਈ ਜਿਸ ਵਿਚ ਇੱਕ ਔਰਤ ਜਸਵਿੰਦਰ ਕੌਰ ਵਾਸੀ ਪਿੰਡ ਲੋਹਾਰਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੌਤ ਹੋ ਜਾਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪੀਆਰਟੀਸੀ ਫਰੀਦਕੋਟ ਡਿਪੂ ਦੀ ਬੱਸ ਨੰਬਰ ਪੀਬੀ-04ਵੀ-3044 ਹਰਿਆਣਾ ਦੇ ਡੱਬਵਾਲੀ ਤੋਂ ਬਠਿੰਡਾ ਆ ਰਹੀ ਸੀ। ਮੰਗਲਵਾਰ ਦੁਪਹਿਰ ਕਰੀਬ 2.30 ਵਜੇ ਜਦੋਂ ਇਹ ਬੱਸ ਪਿੰਡ ਪਥਰਾਲਾ 'ਚ ਉਸਾਰੀ ਅਧੀਨ ਕੰਕਰੀਟ ਵਾਲੀ ਸੜਕ 'ਤੇ ਪਹੁੰਚੀ ਤਾਂ ਅਚਾਨਕ ਤੇਜ਼ ਮੀਂਹ ਸ਼ੁਰੂ ਹੋ ਗਿਆ, ਜਿਸ ਕਾਰਨ ਬੱਸ ਚਾਲਕ ਆਪਣਾ ਕੰਟਰੋਲ ਗੁਆ ਬੈਠਾ ਤੇ ਬੱਸ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਡੱਬਵਾਲੀ ਤੇ ਸਿਰਸਾ ਦੇ ਸਰਕਾਰੀ ਹਸਪਤਾਲਾਂ 'ਚ ਪਹੁੰਚਾਇਆ। ਪੁਲਿਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..