ਪਟਿਆਲਾ ‘ਚ ਚੱਲ ਰਹੇ ਧਰਨੇ ‘ਚ ਬੈਠੇ ਕਿਸਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਮੌਤ

by jagjeetkaur

ਪਟਿਆਲਾ ਵਿੱਚ ਚੱਲ ਰਹੇ ਧਰਨੇ ਵਿੱਚ ਬੈਠੇ ਇੱਕ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਬਠੋਈ ਕਲਾਂ ਦੇ ਕਿਸਾਨ ਨਰਿੰਦਰ ਪਾਲ ਸ਼ਰਮਾ ਵਜੋਂ ਮ੍ਰਿ.ਤਕ ਦੀ ਪਛਾਣ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਨੂੰ ਨਰਿੰਦਰ ਪਾਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਜਿਸ ਦੇ ਚਲਦੇ ਉਸ ਨੂੰ ਪਟਿਆਲਾ ਦੇ ਰਜਿੰਦਰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦੱਸ ਦੇਈਏ ਕਿ ਨਰਿੰਦਰ ਪਾਲ ਪਿੰਡ ਬਠੋਈ ਕਲਾਂ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 43 ਸਾਲ ਦੇ ਕਰੀਬ ਸੀ। ਨਰਿੰਦਰ ਪਾਲ ਦੀਆਂ ਦੋ ਬੇਟੀਆਂ ਅਤੇ ਇੱਕ ਪੁੱਤਰ ਹੈ । ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਪਾਲ ਇੱਕ ਗਰੀਬ ਕਿਸਾਨ ਸੀ ਜੋ ਪਟਿਆਲਾ ਵਿੱਚ ਚੱਲ ਰਹੇ ਧਰਨੇ ਵਿੱਚ ਪਿਛਲੇ ਦੋ ਦਿਨਾਂ ਤੋਂ ਸ਼ਾਮਿਲ ਸੀ।

More News

NRI Post
..
NRI Post
..
NRI Post
..