ਪ੍ਰਦੂਸ਼ਣ ਨੂੰ ਲੈ ਹੁਣ ਹਰਿਆਣਾ ਦੇ 4 ਜ਼ਿਲ੍ਹਿਆਂ ’ਚ ਸਕੂਲ ਬੰਦ

by vikramsehajpal

ਹਰਿਆਣਾ (ਦੇਵ ਇੰਦਰਜੀਤ) : ਹਰਿਆਣਾ ਸਰਕਾਰ ਨੇ ਦਿੱਲੀ-ਐੱਨ.ਸੀ.ਆਰ. ’ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਅਹਿਮ ਫ਼ੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ ਦਿੱਲੀ ਦੇ ਨਾਲ ਲੱਗਣ ਵਾਲੇ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਫਰੀਦਾਬਾਦ, ਗੁਰੂਗ੍ਰਾਮ, ਝੱਜਰ ਅਤੇ ਸੋਨੀਪਤ ’ਚ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਇਨ੍ਹਾਂ 4 ਜ਼ਿਲ੍ਹਿਆਂ ’ਚ ਹਰ ਤਰ੍ਹਾਂ ਦੇ ਨਿਰਮਾਣ ਕੰਮਾਂ ’ਤੇ ਵੀ ਰੋਕ ਲਗਾ ਦਿੱਤੀ ਹੈ। ਇਨ੍ਹਾਂ ਆਦੇਸ਼ਾਂ ਦੇ ਨਾਲ ਕੁੱਲ 8 ਆਦੇਸ਼ ਸਰਕਾਰ ਨੇ ਹਵਾ ਪ੍ਰਦੂਸ਼ਣ ’ਤੇ ਰੋਕ ਅਤੇ ਉਸ ਤੋਂ ਬਚਾਅ ਲਈ ਜਾਰੀ ਕੀਤੇ ਹਨ।

ਦਿੱਲੀ ਸਰਕਾਰ ਨੇ ਵੀ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਸੰਕਟ ਨਾਲ ਨਜਿੱਠਣ ਲਈ ਸ਼ਨੀਵਾਰ ਨੂੰ ਇਕ ਹਫ਼ਤੇ ਤੱਕ ਸਕੂਲ ਬੰਦ ਕਰਨ, ਨਿਰਮਾਣ ਗਤੀਵਿਧੀਆਂ ’ਤੇ ਰੋਕ, ਸਰਕਾਰੀ ਦਫ਼ਤਰਾਂ ’ਚ ਕਰਮੀਆਂ ਦੇ ਘਰੋਂ ਕੰਮ ਕਰਨ ਸਮੇਤ ਕਈ ਐਮਰਜੈਂਸੀ ਕਦਮਾਂ ਦਾ ਐਲਾਨ ਕੀਤਾ ਸੀ।

More News

NRI Post
..
NRI Post
..
NRI Post
..