ਬਟਾਲਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ : 31.44 ਲੱਖ ਦੀ ਜਾਇਦਾਦ ਕੀਤੀ ਜ਼ਬਤ

by jagjeetkaur

ਬਟਾਲਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਨੇ ਤਸਕਰ ਦੀ ਕਰੀਬ 31 ਲੱਖ 44 ਹਜ਼ਾਰ 850 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਸਦਰ ਥਾਣੇ ਦੇ SHO ਸੁਖਜਿੰਦਰ ਸਿੰਘ ਨੇ ਦੱਸਿਆ ਕਿ DGP ਗੌਰਵ ਯਾਦਵ, SSP ਅਸ਼ਵਨੀ ਗੋਟਿਆਲ ਅਤੇ DSP ਖੁਸ਼ਬੀਰ ਕੌਰ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

SHO ਨੇ ਦੱਸਿਆ ਕਿ ਪੁਲਿਸ ਨੇ 2023 'ਚ ਸਦਰ ਥਾਣੇ ਵਿੱਚ ਇੱਕ ਨਸ਼ਾ ਤਸਕਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ‘ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਉਕਤ ਤਸਕਰ ਕੋਲੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ। ਹੁਣ ਪੁਲਿਸ ਨੇ ਸਾਰੀ ਕਾਰਵਾਈ ਮੁਕੰਮਲ ਕਰਕੇ ਉਕਤ ਸਮੱਗਲਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਉਨ੍ਹਾਂ ਕਿਹਾ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।