ਰਸਤੇ ਨੂੰ ਲੈ ਕੇ ਚੱਲੀਆ ਗੋਲ਼ੀਆਂ ‘ਚ ਨੌਜਵਾਨ ਦੀ ਮੌਤ

by jaskamal

ਨਿਊਜ਼ ਡੈਸਕ : ਰਸਤੇ ਦੇ ਵਿਵਾਦ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਗੋਲ਼ੀਆਂ ਚੱਲ ਗਈਆਂ। ਗੋਲ਼ੀਆਂ ਚੱਲਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਗੋਲ਼ੀਆਂ ਚੱਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਰਾਜਾਸਾਂਸੀ ਦੇ ਪਿੰਡ ਕਿਰਲਗੜ੍ਹ ਵਿਖੇ ਰਸਤੇ ਨੂੰ ਲੈ ਕੇ ਵਿਵਾਦ ਕਾਫੀ ਭਖ ਗਿਆ। ਇਸ ਤੋਂ ਬਾਅਦ ਇਕ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ ਫਾਈਰਿੰਗ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਗੋਲੀਆਂ ਚੱਲਣ ਨਾਲ ਰਾਜਾਸਾਂਸੀ ਦੇ ਪਿੰਡ ਕਿਰਲਗੜ੍ਹ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਣ ਉਤੇ ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜ ਗਏ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਸ਼ੁਰੂ। ਪੁਲਿਸ ਨੇ ਇਸ ਮਾਮਲੇ ਸਬੰਧੀ ਆਸਪਾਸ ਦੇ ਲੋਕਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

More News

NRI Post
..
NRI Post
..
NRI Post
..