ਵਿਜੇ ਸਿੰਗਲਾ ਨੂੰ ਅਦਾਲਤ ’ਚ ਕੀਤਾ ਪੇਸ਼, ਤਿੰਨ ਦਿਨ ਲਈ ਭੇਜਿਆ ਰਿਮਾਂਡ ‘ਤੇ

by jaskamal

ਨਿਊਜ਼ ਡੈਸਕ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ। ਮੋਹਾਲੀ ਪੁਲਿਸ ਵੱਲੋਂ ਵਿਜੇ ਸਿੰਗਲਾ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ 'ਚੋ ਡਾਕਟਰ ਵਿਜੇ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ। ਭ੍ਰਿਸ਼ਟਾਚਾਰ  ਦੇ ਦੋਸ਼ਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦਰਜ ਕੀਤੀ ਗਈ ਐਫਆਈਆਰ ਵਿੱਚ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਮੰਤਰੀ ਵਿਜੈ ਸਿੰਗਲਾ ਉਤੇ ਓਐਸਡੀ ਪ੍ਰਦੀਪ ਕੁਮਾਰ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮੋਹਾਲੀ ਵਿੱਚ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਰਜਿੰਦਰ ਸਿੰਘ ਵੱਲੋਂ ਕਮਿਸ਼ਨ ਅਤੇ ਰਿਸ਼ਵਤ ਮੰਗਣ ਦੀ ਸ਼ਿਕਾਇਤ ਕੀਤੀ ਗਈ।

ਐਸ.ਈ ਰਜਿੰਦਰ ਸਿੰਘ ਅਨੁਸਾਰ ਸਿਹਤ ਮੰਤਰੀ ਸਿੰਗਲਾ ਨੇ ਇੱਕ ਮਹੀਨਾ ਪਹਿਲਾਂ ਉਸਨੂੰ ਪੰਜਾਬ ਭਵਨ ਦੇ ਕਮਰਾ ਨੰਬਰ 203 ਵਿੱਚ ਬੁਲਾਇਆ ਤੇ ਕਿਹਾ ਕਿ ਮੈਂ ਜਲਦੀ 'ਚ ਹਾਂ ਇਸ ਲਈ ਮੈਂ ਕਿਤੇ ਜਾ ਰਿਹਾ ਹਾਂ। ਇਸ ਦੌਰਾਨ ਮੰਤਰੀ ਦਾ ਓਐਸਡੀ ਪ੍ਰਦੀਪ ਕੁਮਾਰ ਵੀ ਉਸ ਕਮਰੇ ਵਿੱਚ ਮੌਜੂਦ ਸੀ। ਮੰਤਰੀ ਸਿੰਗਲਾ ਨੇ ਕਿਹਾ ਕਿ ਜੋ ਕੁੱਝ ਵੀ ਪ੍ਰਦੀਪ ਕਹੇਗਾ, ਸਮਝੋ ਮੈਂ ਹੀ ਕਹਿ ਰਿਹਾ ਹਾਂ, ਇਹ ਕਹਿੰਦੇ ਹੋਏ ਕਮਰੇ ‘ਚ ਮੌਜੂਦ ਓ.ਐੱਸ.ਡੀ ਪ੍ਰਦੀਪ ਕੁਮਾਰ ਨੇ ਕਿਹਾ ਕਿ ਤੁਹਾਡੇ ਦਫ਼ਤਰ ਨੂੰ 41 ਕਰੋੜ ਦੀ ਕੰਸਟ੍ਰਕਸ਼ਨ ਅਲਾਟਮੈਂਟ ਜਾਰੀ ਹੋ ਚੁੱਕੀ ਹੈ ਤੇ ਮਾਰਚ ਮਹੀਨੇ ਵਿੱਚ 17 ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ।