ਸਾਬਕਾ ਅਕਾਲੀ ਲੀਡਰ ਰਵੀਕਰਨ ਕਾਹਲੋਂ ਭਾਜਪਾ ‘ਚ ਸ਼ਾਮਲ

by jagjeetkaur

ਚੰਡੀਗੜ੍ਹ, 16 ਮਈ 2024 – ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਹ ਡੇਰਾ ਬਾਬਾ ਨਾਨਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਹੇ ਸਨ। ਮਨਜਿੰਦਰ ਸਿੰਘ ਸਿਰਸਾ ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪਾਰਟੀ ਵਿਚ ਆਉਣ ‘ਉ’ਤੇ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਸੀ।

More News

NRI Post
..
NRI Post
..
NRI Post
..