ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ- ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ: ਭਾਰਤੀ ਫੌਜ ਨੇ ਜੰਮੂ-ਕਸ਼ਮੀਰ 'ਚ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਜੰਮੂ ਦੇ ਰਫੀਆਬਾਦ ਅਤੇ ਸੋਪੋਰ ਇਲਾਕਿਆਂ 'ਚ ਸੁਰੱਖਿਆ ਬਲਾਂ ਤੇ ਵੀ.ਆਈ.ਪੀਜ਼ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ। ਅੱਤਵਾਦੀ ਦੀ ਪਛਾਣ ਹੰਦਵਾੜਾ ਨਿਵਾਸੀ ਰਿਜ਼ਵਾਨ ਸ਼ਫੀ ਲੋਨ ਵਜੋਂ ਹੋਈ ਹੈ। ਭਾਰਤੀ ਫੌਜ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਵਿਸ਼ੇਸ਼ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦੇ ਹੋਏ, ਇਸ ਅੱਤਵਾਦੀ ਨੂੰ ਰੋਹਮਾ, ਰਫੀਆਬਾਦ ਵਿੱਚ ਪੁਲਿਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਵਿੱਚ ਫੜਿਆ ਗਿਆ।

ਉਸ ਕੋਲੋਂ ਇੱਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ ਹੈ। ਫੌਜ ਦੀ ਤਰਫੋਂ ਕਿਹਾ ਇਹ ਅੱਤਵਾਦੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਲਈ ਕੰਮ ਕਰ ਰਿਹਾ ਸੀ। ਦੱਸ ਦਈਏ ਕਿ ਘਾਟੀ 'ਚ ਸੁਰੱਖਿਆ ਬਲ ਲਗਾਤਾਰ ਅੱਤਵਾਦ ਵਿਰੋਧੀ ਸਰਚ ਆਪਰੇਸ਼ਨ ਚਲਾ ਰਹੇ ਹਨ।

More News

NRI Post
..
NRI Post
..
NRI Post
..