ਸੂਬਿਆਂ ਵਿਚ ਗਰਮੀ ਤੋਂ ਜਲਦ ਮਿਲੇਗੀ ਰਾਹਤ, ਜਾਣੋ ਮੌਸਮ ਦਾ ਹਾਲ

by jaskamal

ਨਿਊਜ਼ ਡੈਸਕ: ਪੰਜਾਬ ਵਿਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਲੋਕ ਮੌਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਖ਼ਬਰਾਂ ਦੇ ਮੁਤਾਬਿਕ ਦੱਖਣ-ਪੱਛਮੀ ਮੌਨਸੂਨ ਸ਼੍ਰੀਲੰਕਾ ਵੱਲ ਵਧ ਕੇ ਕੇਰਲ ਵੱਲ ਵਧ ਗਿਆ ਹੈ। ਕਈ ਸੂਬਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਵੀਰਵਾਰ ਸ਼ਾਮ ਨੂੰ ਕਿਹਾ ਕਿ ਕੇਰਲ 'ਤੇ ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਲਈ ਹਫਤੇ ਦੇ ਅੰਤ ਤੱਕ ਹਾਲਾਤ ਅਨੁਕੂਲ ਰਹਿਣਗੇ।

ਦੱਖਣ-ਪੱਛਮੀ ਮੌਨਸੂਨ ਸ਼੍ਰੀਲੰਕਾ ਵੱਲ ਵਧ ਕੇ ਕੇਰਲ ਵੱਲ ਵਧ ਗਿਆ ਹੈ। ਇਸ ਦੌਰਾਨ ਕਈ ਸੂਬਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ 16 ਮਈ ਨੂੰ ਅੰਡੇਮਾਨ ਤੇ ਨਿਕੋਬਾਰ ਟਾਪੂਆਂ 'ਤੇ ਮੌਨਸੂਨ ਦੀ ਸ਼ੁਰੂਆਤ ਦਾ ਐਲਾਨ ਕੀਤਾ ਸੀ। ਮੌਨਸੂਨ ਦੱਖਣੀ ਅਰਬ ਸਾਗਰ ਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀ ਆਰ ਕੇ ਜੇਨਾਮਾਨੀ ਮੁਤਾਬਕ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।