ਹਰਪਾਲ ਸਿੰਘ ਚੀਮਾ ਵੱਲੋਂ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ

by jaskamal

ਨਿਊਜ਼ ਡੈਸਕ: ਮਿਲਕਫੈਡ ਦੇ ਕੌਮਾਂਤਰੀ ਪੱਧਰ ਉਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਬਾਜ਼ਾਰ 'ਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਆਈਸਕ੍ਰੀਮ ਤੋਂ ਇਲਾਵਾ ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ।

 ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ। ਰਵਨੀਤ ਕੌਰ ਨੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਟਾਂ ਦਾ ਆਧੁਨੀਕਰਨ ਕਰਕੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਕੀਤਾ ਜਾਵੇਗਾ।