ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਕੋਰੋਨਾ ਪਾਜ਼ੇਟਿਵ

by simranofficial

ਹਿਮਾਚਲ ਪ੍ਰਦੇਸ਼ (ਐਨ .ਆਰ .ਆਈ ): ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਬੀਤੇ ਦਿਨੀਂ ਕੋਰੋਨਾ ਇਨਫੈਕਸ਼ਨ ਦੇ ਸੰਪਰਕ 'ਚ ਆਏ ਸਨ। ਸੋਮਵਾਰ ਨੂੰ ਕੋਰੋਨਾ ਜਾਂਚ ਕਰਵਾਉਣ 'ਤੇ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਮੁੱਖ ਮੰਤਰੀ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਉਹ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਵਿਅਕਤੀ ਦੇ ਸੰਪਰਕ 'ਚ ਆਉਣ ਤੋਂ ਬਾਅਦ ਹੋਮ ਕੁਆਰੰਟਾਈਨ ਸਨ। ਦੋ ਦਿਨਾਂ ਤੋਂ ਕੋਰੋਨਾ ਇਨਫੈਕਸ਼ਨ ਦੇ ਲੱਛਣ ਨਜ਼ਰ ਆਉਣ 'ਤੇ ਉਨ੍ਹਾਂ ਸੋਮਵਾਰ ਨੂੰ ਜਾਂਚ ਕਰਵਾਈ, ਜਿਸ ਵਿਚ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਹੋਮ ਆਈਸੋਲੇਟ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਪ੍ਰੋਗਰਾਮ ਵਿਚ ਸ਼ਾਮਲ ਭਾਜਪਾ ਵਿਧਾਇਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਠਾਕੁਰ ਇਕਾਂਤਵਾਸ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ ਪਰ ਵਿਧਾਇਕ ਉਨ੍ਹਾਂ ਨੂੰ ਨਹੀਂ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵਿਧਾਇਕ ਮੁੱਖ ਮੰਤਰੀ ਠਾਕੁਰ ਨੂੰ ਮਿਲੇ ਹਨ, ਇਸ ਕਾਰਨ ਉਹ ਇਕਾਂਤਵਾਸ ਹੋ ਗਏ ਹਨ।