ਹੈਦਰਾਬਾਦ ਵਿੱਚ ਮੀਹ ਕਾਰਨ ਹੜ ਵਰਗੇ ਹਾਲਾਤ

by simranofficial

ਹੈਦਰਾਬਾਦ (ਐਨ .ਆਰ .ਆਈ ):ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਹੜ ਵਰਗੇ ਭਾਰੀ ਹਾਲਾਤ ਵੇਖੇ ਜਾ ਰਹੇ ਨੇ। ਹੈਦਰਾਬਾਦ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਚਾਰੇ ਪਾਸੇ ਪਾਣੀ ਭਰ ਗਿਆ ਹੈ,,,,,ਤੇ ਲੋਕਾਂ ਦਾ ਸੜਕਾਂ 'ਤੇ ਚੱਲਣਾ ਮੁਸ਼ਕਲ ਹੋ ਗਿਆ ਹੈ. ਪਾਣੀ ਦੀ ਗਤੀ ਇੰਨੀ ਤੇਜ਼ ਹੈ ਕਿ ਕਾਰਾਂ ਅਤੇ ਸਾਈਕਲ ਵੀ ਪੂਰੀ ਤਰਾਂ ਡੁੱਬ ਕੇ ਤੇਰਾ ਰਹੇ ਹੈ . ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਗਿਆ ਹੈ।ਕੁਲ ਮਿਲਾ ਕੇ ਕਿਹਾ ਜਾਵੇ ਤਾਂ ਸ਼ਹਿਰ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਹੈ। ਮੀਂਹ ਪੈਣ ਤੋਂ ਬਾਅਦ, ਪਾਣੀ ਦੇ ਨਿਕਾਸ ਦੀ ਸਬ ਤੋਂ ਵੱਡੀ ਸਮੱਸਿਆ ਇਹ ਹੈ ਕਿ ਮੁੱਖ ਸੜਕ ਤੇ ਕਮਰ ਤਕ ਪਾਣੀ ਭਰਿਆ ਹੋਇਆ ਹੈ ਤੇ ਵਾਹਨ ਪੂਰੀ ਤਰ੍ਹਾਂ ਡੁੱਬ ਗਏ ਹਨ.ਹੈਦਰਾਬਾਦ ਸਮੇਤ ਤੇਲੰਗਾਨਾ ਦੇ ਹੋਰ ਇਲਾਕਿਆਂ ਵਿੱਚ ਹੋਈ ਬਾਰਸ਼ ਤੋਂ ਬਾਅਦ ਵੱਡੀ ਤਬਾਹੀ ਨਾਲ ਨਜਿੱਠਣ ਲਈ ਰਾਹਤ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਰਾਜ ਵਿੱਚ ਭਾਰੀ ਬਾਰਸ਼ ਕਾਰਨ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਤੁਹਾਨੂੰ ਦਸ ਦੇਈਏ ਕਿ ਹੈਦਰਾਬਾਦ ਅਤੇ ਹੋਰ ਕਈ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ 20 ਸੈਮੀ ਮੀਂਹ ਦਰਜ ਕੀਤਾ ਗਿਆ ਤੇ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।ਲਗਾਤਾਰ ਮੀਂਹ ਕਾਰਨ ਓਸਮਾਨਿਆ ਯੂਨੀਵਰਸਿਟੀ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨੇ ਅੱਜ ਅਤੇ ਕੱਲ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।