2 ਕਿਲੋ 650 ਗ੍ਰਾਮ ਅਫੀਮ ਸਮੇਤ 1 ਗ੍ਰਿਫਤਾਰ…

by jaskamal

ਨਿਊਜ਼ ਡੈਸਕ(ਰਿੰਪੀ ਸ਼ਰਮਾ) : ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਹਾਂਸਿਲ ਹੋਈ ਹੈ, ਪੁਲਿਸ ਨੇ 2 ਕਿਲੋ 650 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਪਛਾਣ ਰਾਹੁਲ ਜਿਲ੍ਹਾ ਬਡਾਇਉ ਉੱਤਰ ਪ੍ਰਦੇਸ਼ ਦੇ ਰੂਪ ਵਿੱਚ ਹੋਈ ਹੈ । ਜਾਣਕਾਰੀ ਅਨੁਸਾਰ ਨਾਰਕੋਟਿਕ ਸੈਲ ਵਲੋਂ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਹੀ ਉਨ੍ਹਾਂ ਨੇ ਇਕ ਨੌਜਵਾਨ ਨੀਲੇ ਰੰਗ ਦਾ ਕਿੱਟ ਬੈਗ ਪੈਦਲ ਲੈ ਕੇ ਆਉਂਦੇ ਨੂੰ ਦੇਖਿਆ ਜੋ ਕਿ ਪੁਲਿਸ ਨੂੰ ਦੇਖ ਵਾਪਸ ਮੁੜ ਪਿਆ। ਸ਼ੱਕ ਦੇ ਆਧਾਰ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ।ਤਲਾਸ਼ੀ ਦੌਰਾਨ ਉਸ ਕੋਲੋਂ 2 ਕਿਲੋ 650 ਗ੍ਰਾਮ ਅਫੀਮ ਬਰਾਮਦ ਹੋਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ।ਹੈ ਦੋਸ਼ੀ ਨੇ ਦੱਸਿਆ ਕਿ ਉਹ ਜਲੰਧਰ ਅਫੀਮ ਸਪਲਾਈ ਕਰਨ ਲਈ ਆਇਆ ਸੀ ।