70 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ 1 ਵਿਅਕਤੀ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਵਿਖੇ ਥਰਮਲ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਸੁੱਚਾ ਸਿੰਘ ਨਗਰ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ।

ਇਸ ਦੌਰਾਨ ਪੁਲਿਸ ਵੱਲੋਂ ਮੋਟਰਸਾਈਕਲ ਸਵਾਰ ਗੁਰਪ੍ਰੀਤ ਸਿੰਘ ਵਾਸੀ ਕੋਟਲੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਪਾਸੋਂ 70 ਗ੍ਰਾਮ ਹੈਰੋਇਨ ਅਤੇ 4,10000 ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..