‘ਅਗਨੀਪਥ’ ਯੋਜਨਾ ਖਿਲਾਫ ਪ੍ਰਦਰਸ਼ਨ’ ਚ 1 ਦੀ ਮੌਤ,ਕਈ ਜਖ਼ਮੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਅਗਨੀਪਥ' ਯੋਜਨਾ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕਈ ਥਾਵਾਂ 'ਤੇ ਟਰੇਨਾਂ ਦੇ ਡੱਬਿਆਂ ਨੂੰ ਅੱਗ ਲਗਾ ਦਿੱਤੀ ਗਈ ਹੈ। ਕਈ ਥਾਵਾਂ 'ਤੇ ਪੱਥਰਬਾਜ਼ੀ ਕੀਤੀ ਜਾ ਰਹੀ ਹੈ। ਤੇਲੰਗਾਨਾ ਦੇ ਸਿਕੰਦਰਾਬਾਦ 'ਚ ਭਾਰੀ ਹੰਗਾਮਾ ਹੋਇਆ। ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਹੋਏ ਹਨ।

ਬਿਹਾਰ 'ਚ ਹਾਜੀਪੁਰ-ਬਰੌਨੀ ਰੇਲਵੇ ਸਟੇਸ਼ਨ 'ਤੇ ਜੰਮੂ ਤਵੀ-ਗੁਹਾਟੀ ਐਕਸਪ੍ਰੈਸ ਰੇਲ ਗੱਡੀ ਨੂੰ ਅੱਗ ਲਗਾ ਦਿੱਤੀ ਗਈ। ਇਸ ਅੱਗ 'ਚ ਟਰੇਨ ਦੀਆਂ ਦੋ ਬੋਗੀਆਂ ਸੜ ਕੇ ਸੁਆਹ ਹੋ ਗਈਆਂ।

ਗੁਰੂਗ੍ਰਾਮ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰਿਆਣਾ ਦੇ ਨਾਰਨੌਲ 'ਚ ਅਗਨੀਪੱਥ ਯੋਜਨਾ ਖਿਲਾਫ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅੱਗੇ ਲਾਏ ਬੈਰੀਕੇਡ ਨੂੰ ਤੋੜ ਦਿੱਤਾ।