ਵਿਸਫੋਟਕ ਸਮੱਗਰੀ ਤੇ ਹਥਿਆਰਾਂ ਸਮੇਤ 1 ਵਿਅਕਤੀ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਮੋਗਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ CIA ਸਟਾਫ਼ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਨੇ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਤੇ ਹਥਿਆਰਾਂ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ CIA ਸਟਾਫ ਨੇ ਇਕ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ CIA ਬਾਘਾਪੁਰਾਣਾ ਵਲੋਂ ਗ੍ਰਿਫਤਾਰ ਕੀਤੇ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਵਿਅਕਤੀ ਦੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਨਾਲ ਸਬੰਧ ਹਨ । ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।