ਅੰਦੋਲਨ ਤੋਂ 1 ਸਾਲ ਬਾਅਦ ਫਿਰ ਕਿਸਾਨਾਂ ਦੀ ਸਿੰਘੂ ਬਾਰਡਰ ‘ਤੇ ਜੁਟਣ ਦੀ ਯੋਜਨਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਿੰਨ ਖੇਤੀ ਕਾਨੂੰਨ ਖਿਲਾਫ ਅੰਦੋਲਨ ਸਫਲ ਹੋਣ ਤੋਂ ਬਾਅਦ ਫਿਰ ਕਿਸਾਨ ਸਿੰਘੂ ਬਾਰਡਰ 'ਤੇ ਯੋਜਨਾ ਬਣਾ ਰਹੇ ਹਨ। ਕਿਸਾਨਾਂ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਮੰਗਾ ਪੂਰੀਆਂ ਕਰਨ ਦਾ ਭਰੋਸਾ ਦੇ ਕੇ ਉਨ੍ਹਾਂ ਦਾ ਅੰਦੋਲਨ ਮੁਲਤਵੀ ਜ਼ਰੂਰ ਕਰਵਾ ਦਿੱਤਾ ਪਰ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਮੈਬਰ ਤੇ ਹਰਿਆਣਾ ਦੇ ਕਿਸਾਨ ਆਗੂ ਨੇ ਦੱਸਿਆ ਕਿ 11 ਦਸੰਬਰ 2022 ਨੂੰ ਮੁੜ ਹਰਿਆਣਾ, ਪੰਜਾਬ ਤੇ ਉਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਦੇ ਕਿਸਾਨ ਸਿੰਘੂ ਬਾਰਡਰ ਪਹੁੰਚ ਰਹੇ ਹਨ। ਉਨ੍ਹਾਂ ਨੇ ਕਿਹਾ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਸੋਨੀਪਤ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਸਿੰਘੂ ਬਾਰਡਰ ਤੇ ਰਕ ਵਾਰ ਮੁੜ ਕਿਸਾਨਾਂ ਦੀ ਵਾਪਸੀ ਦੇ ਸਵਾਲ 'ਤੇ ਕਿਹਾ ਕਿ 2 ਮਹੀਨੇ ਪਹਿਲਾਂ ਹੀ PM ਮੋਦੀ ਨੇ MSP ਤੇ ਹੋਰ ਮਾਮਲਿਆਂ ਤੇ ਕਮੇਟੀ ਦਾ ਗਠਨ ਕੀਤਾ ਹੈ ।