ਅੰਮ੍ਰਿਤਸਰ ‘ਚ 100 ਦੇ ਕਰੀਬ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by mediateam

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸ਼ਹਿਰ ਦੇ ਚਮਰੰਗ ਰੋਡ ਸਥਿਤ ਝੁੱਗੀਆਂ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਅੱਗ ਨੇ 90 ਤੋਂ 100 ਪਰਿਵਾਰਾਂ ਦੀਆਂ ਝੁੱਗੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। 

ਸਥਾਨਕ ਲੋਕਾਂ ਮੁਤਾਬਕ ਉਨ੍ਹਾਂ ਦਾ ਝੁੱਗੀਆਂ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਮੌਕੇ ਤੇ ਪਹੁੰਚੇ ਪ੍ਰਸ਼ਾਸਨ ਦੇ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤਾਂ ਦੇ ਰਹਿਣ ਲਈ ਪ੍ਰਬੰਧ ਕੀਤਾ ਜਾਵੇਗਾ।

More News

NRI Post
..
NRI Post
..
NRI Post
..