ਨਸ਼ੇ ਖ਼ਿਲਾਫ਼ ਫਿਲੌਰ ‘ਚ ਪੁਲਿਸ ਵੱਲੋਂ ਛਾਪੇਮਾਰੀ, 11 ਵਿਅਕਤੀ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਲੌਰ ਦੇ ਗੰਨਾ ਪਿੰਡ ਵਿੱਚ ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ 600 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਨਾਲ ਛਾਪੇਮਾਰੀ ਕੀਤੀ ਗਈ। ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਗੁਪਤ ਛਾਪੇਮਾਰੀ ਕੀਤੀ ਗਈ ।

ਉਨ੍ਹਾਂ ਦੱਸਿਆ ਕਿ ਹੁਣ ਤੱਕ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ ਜਿਨ੍ਹਾਂ ਕੋਲੋਂ ਡਰੱਗ ਮਨੀ, ਡਰੱਗਜ਼, ਡੋਡੇ ਚੂਰਾ ਪੋਸਤ ,ਸ਼ਰਾਬ ਬਰਾਮਦ ਕੀਤੀ ਹੈ।ਜ਼ਿਕਰਯੋਗ ਹੈ ਕਿ ਕੁਝ ਹੀ ਦਿਨਾਂ 'ਚ ਜਲੰਧਰ ਦੇ ਇਸ ਪਿੰਡ 'ਚੋਂ ਪੁਲਿਸ ਨੇ ਕਈ ਔਰਤਾਂ ਅਤੇ ਵਿਅਕਤੀਆਂ ਨੂੰ ਨਸ਼ੇ ਦਾ ਕਾਰੋਬਾਰ ਕਰਨ ਦੇ ਜੁਰਮ 'ਚ ਗ੍ਰਿਫ਼ਤਾਰ ਕੀਤਾ ਹੈ। ਰੇਡ ਦੌਰਾਨ ਕਰੀਬ ਛੱਬੀ ਘਰਾਂ ਨੂੰ ਰਾਊਂਡਅਪ ਕੀਤਾ ਗਿਆ ਸੀ।