ਕਬਾੜ ਗੋਦਾਮ ‘ਚ ਲੱਗੀ ਅੱਗ, 11 ਮਜ਼ਦੂਰਾਂ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੈਦਰਾਬਾਦ 'ਚ ਕਬਾੜ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 11 ਪ੍ਰਵਾਸੀ ਮਜ਼ਦੂਰਾਂ ਦੀ ਝੁਲਸ ਕੇ ਮੌਤ ਹੋ ਗਈ।ਪੁਲਿਸ ਤੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਬਿਹਾਰ ਨਾਲ ਸੰਬੰਧ ਰੱਖਣ ਵਾਲੇ ਇਹ ਸਾਰੇ ਪ੍ਰਵਾਸੀ ਮਜ਼ਦੂਰ ਸ਼ਹਿਰ ਦੇ ਭੋਈਗੁੜਾ 'ਚ ਇਕ ਇਮਾਰਤ ਦੀ ਪਹਿਲੀ ਮੰਜ਼ਲ 'ਤੇ ਮ੍ਰਿਤਕ ਮਿਲੇ। ਜਾਣਕਾਰੀ ਅਨੁਸਾਰ 11 ਲੋਕਾਂ ਦੀ ਅੱਗ 'ਚ ਜਿਊਂਦੇ ਸੜਨ ਨਾਲ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਕੰਟਰੋਲ ਰੂਮ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਕਰੀਬ 4 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਮਾਰਤ ਦੀ ਪਹਿਲੀ ਮੰਜ਼ਲ 'ਤੇ ਸੌਂ ਰਹੇ ਇਹ 11 ਲੋਕ ਖ਼ੁਦ ਨੂੰ ਨਹੀਂ ਬਚਾ ਸਕੇ, ਕਿਉਂਕਿ ਉੱਥੇ ਸਿਰਫ਼ ਇਕ ਹੀ ਪੌੜੀ ਸੀ।