11 ਸਾਲਾ ਬੱਚਾ ਭੇਦਭਰੇ ਹਾਲਾਤ ‘ਚ ਹੋਇਆ ਲਾਪਤਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਦੱਸਿਆ ਜਾ ਰਿਹਾ ਲਾਪਤਾ ਬੱਚੇ ਦੀ ਪਛਾਣ ਹਿੰਮਤ ਸਿੰਘ ਦੇ ਰੂਪ 'ਚ ਹੋਈ ਹੈ, ਜੋ ਕਿ ਕਾਨਵੈਂਟ ਸਕੂਲ 'ਚ 5ਵੀ ਜਮਾਤ ਦਾ ਵਿਦਿਆਰਥੀ ਹੈ। ਜਾਣਕਾਰੀ ਅਨੁਸਾਰ ਉਹ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਲਈ ਨਿਕਲ ਗਿਆ ਸੀ ਪਰ ਉਸ ਤੋਂ ਬਾਅਦ ਉਹ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਿਆ। ਪੁੱਤ ਦੇ ਲਾਪਤਾ ਹੋਣ ਨਾਲ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੋ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ । ਪਰਿਵਾਰਿਕ ਮੈਬਰਾਂ ਤੇ ਪੁਲਿਸ ਵਲੋਂ ਲਾਪਤਾ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ ।