ਪੰਜਾਬ ‘ਚ 24 ਘੰਟਿਆਂ ਦੌਰਾਨ 1,317 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 45 ਮੌਤਾਂ

by vikramsehajpal

ਚੰਡੀਗੜ੍ਹ (Nri Media) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1317 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 45 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 15 ਹਜ਼ਾਰ ਤੋਂ ਪਾਰ ਹੋ ਗਈ ਹੈ। ਵੀਰਵਾਰ ਨੂੰ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,15,151 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3451 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 45 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,15,151 ਮਰੀਜ਼ਾਂ ਵਿੱਚੋਂ 95,937 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15,763 ਐਕਟਿਵ ਮਾਮਲੇ ਹਨ।